• Home »
  • Home »
  • ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਐਲਾਨੇ

ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਐਲਾਨੇ

ਚੰਡੀਗੜ੍ਹ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਆਉਂਦੀ 21 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਤੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਕਾਂਗਰਸ ਪਾਰਟੀ ਨੇ ਅੱਜ ਸ਼ਾਮੀਂ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ।
ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਸ੍ਰੀ ਸੰਧੂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵੀ ਹਨ।
ਫ਼ਗਵਾੜਾ ਹਲਕੇ ਤੋਂ ਬਲਵਿੰਦਰ ਸਿੰਘ ਧਾਲੀਵਾਲ ਆਈਏਐੱਸ ਨੂੰ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇੰਝ ਹੀ ਯੂਥ ਕਾਂਗਰਸ ਦੇ ਆਗੂ ਰਮਿੰਦਰ ਸਿੰਘ ਆਵਲਾ ਜਲਾਲਾਬਾਦ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ; ਜਦ ਕਿ ਪਾਰਟੀ ਨੇ ਮੁਕੇਰੀਆਂ ਹਲਕੇ ਦੇ ਸਵਰਗੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਪਤਨੀ ਸ੍ਰੀਮਤੀ ਇੰਦੂ ਬਾਲਾ ਨੂੰ ਆਪਣੀ ਉਮੀਦਵਾਰ ਬਣਾਇਆ ਹੈ।